ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਦੇ ਗੁਰਮਿਤ ਮੁਕਾਬਲੇ ਕਰਵਾਏ ਗਏ ।

Share on Social Media

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਹਾਜੀ ਰਤਨ ਪਾਤਸ਼ਾਹੀ ਦਸਵੀਂ, ਬਠਿੰਡਾ ਵਿਖੇ ਮਿਤੀ 16 ਜੁਲਾਈ, 2023 ਨੂੰ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ। ਬੱਚਿਆਂ ਦੇ ‘ਆਉ ਗੁਰ ਇਤਿਹਾਸ ਜਾਣੀਏ’, ‘ਖੂਨ ਸ਼ਹੀਦਾਂ ਦਾ’, ‘ਸਿੱਖ ਰਹਿਤ ਮਰਯਾਦਾ’, ਪੁਸਤਕਾਂ ਵਿੱਚੋਂ ਇਮਤਿਹਾਨ ਲਏ ਗਏ ਅਤੇ ਵੱਖ-ਵੱਖ ਦਰਜੇ ਵਿੱਚ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨ ਦਿੱਤਾ ਗਿਆ। ਇਹ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ, ਅਤੇ ਮੈਂਬਰ ਬੀਬੀ ਜੋਗਿੰਦਰ ਕੌਰ ਜੀ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਕਰਵਾਇਆ ਗਿਆ।