ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ, ਜ਼ਮਾਨਤ ਦੀ ਕੀਤੀ ਮੰਗ

Share on Social Media

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਲੋਂ ਐੱਨ. ਡੀ. ਪੀ. ਐੱਸ. ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ 28 ਸਤੰਬਰ ਨੂੰ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪੁਲਸ ਅਤੇ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਦੇ ਜਸਟਿਸ ਵਿਕਾਸ ਨੇ ਨਿੱਜੀ ਕਾਰਣਾਂ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਚੀਫ਼ ਜਸਟਿਸ ਖਹਿਰਾ ਦੀ ਪਟੀਸ਼ਨ ਨੂੰ ਫਿਰ ਤੋਂ ਕਿਸੇ ਹੋਰ ਅਦਾਲਤ ਨੂੰ ਭੇਜ ਦੇਣਗੇ। ਅਦਾਲਤ ਸ਼ਨੀਵਾਰ ਨੂੰ ਕੰਮ ਕਰ ਰਹੀ ਹੈ, ਇਸ ਲਈ ਸੰਭਵ ਹੈ ਕਿ ਉਕਤ ਪਟੀਸ਼ਨ ‘ਤੇ ਸ਼ਨੀਵਾਰ ਨੂੰ ਸੁਣਵਾਈ ਹੋ ਸਕਦੀ ਹੈ ਪਰ ਸ਼ਾਮ ਤੱਕ ਪਟੀਸ਼ਨ ਸੂਚੀਬੱਧ ਨਹੀਂ ਸੀ।