ਸੁਖਬੀਰ ਬਾਦਲ, ਸੈਣੀ ਤੇ ਉਮਰਾਨੰਗਲ ਨੂੰ ਮਿਲੀਆਂ ਜਮਾਨਤਾਂ

Share on Social Media

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਨੇ ਪਹਿਲਾਂ ਹੀ ਮਿਲੇ ਅੰਤਰਿਮ ਜ਼ਮਾਨਤ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ, ਅਮਰ ਸਿੰਘ ਚਾਹਲ, ਚਰਨਜੀਤ ਸ਼ਰਮਾ, ਪਰਮਰਾਜ ਉਮਰੰਗਲ ਤੇ ਸੁਖਮੰਦਰ ਸਿੰਘ ਮਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਪਹਿਲਾਂ ਹੀ ਇਨ੍ਹਾਂ ਸਾਰਿਆਂ ਨੂੰ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦੇ ਚੁੱਕੀ ਹੈ।