ਸੇਵਾਮੁਕਤ ਸਬ-ਇੰਸਪੈਕਟਰ ਨੂੰ ਖੇਤਾਂ ਵੱਲ ਖਿੱਚ ਲਿਆਈ ਮੌਤ, ਵਾਪਰੀ ਅਣਹੋਣੀ ਨੇ ਘਰ ‘ਚ ਪੁਆਏ ਵੈਣ

Share on Social Media

ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲਸ ਦੇ ਸੇਵਾਮੁਕਤ ਸਬ-ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿਚ ਰੁੜ੍ਹ ਜਾਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਹੜ੍ਹ ਦੇ ਪਾਣੀ ਦੀ ਨਿਕਾਸੀ ਵਾਲੀ ਪੁਲੀ ਵਿਚ ਫਸੀ ਹੋਈ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ’ਚੋਂ ਕੱਢ ਕੇ ਸ਼ੁਤਰਾਣਾ ਪੁਲਸ ਨੂੰ ਸੂਚਿਤ ਕੀਤਾ ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਸਮਾਣਾ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਹੈ।