ਹੁਣ ਗੁਰਦਾਸਪੁਰ ‘ਤੇ ਮੰਡਰਾਇਆ ਹੜ੍ਹ ਦਾ ਖ਼ਤਰਾ; ਉੱਜ ਦਰਿਆ ‘ਚ ਛੱਡਿਆ ਗਿਆ ਪਾਣੀ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

Share on Social Media

ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 10:00 ਵਜੇ ਤੱਕ ਮਕੌੜਾ ਪੱਤਣ ਕੋਲ ਰਾਵੀ ਦਰਿਆ ਵਿੱਚ ਮਿਲੇਗਾ। ਜਿਸ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ 3 ਲੱਖ ਕਿਊਸਕ ਹੋ ਜਾਵੇਗਾ।  

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ।