ਹੋਰ ਪਵੇਗਾ ਮੀਂਹ

Share on Social Media

ਚੰਡੀਗੜ੍ਹ : ਪੰਜਾਬ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਕਈ ਜ਼ਿਲ੍ਹਿਆਂ ‘ਚ ਭਾਰੀ ਅਤੇ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਰੋਜ਼ਾਨਾ ਬੰਨ੍ਹ ਦਾ ਪਾਣੀ ਔਸਤਨ 1 ਫੁੱਟ ਵੱਧ ਰਿਹਾ ਹੈ। ਇਸ ਤਰ੍ਹਾਂ ਸਪੱਸ਼ਟ ਹੈ ਕਿ 2 ਹਫ਼ਤਿਆਂ ਤੱਕ ਭਾਖੜਾ ਡੈਮ ਦੇ ਫਲੱਡ ਖੋਲ੍ਹਣੇ ਪੈ ਸਕਦੇ ਹਨ।