Aam Aadmi Party ਨੇ ਤੇਜ਼ ਕੀਤੀ ਹਲਚਲ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਅਹਿਮ ਫ਼ੈਸਲਾ

Share on Social Media

ਚੰਡੀਗੜ੍ਹ : ਸਾਲ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਹਲਚਲ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 12 ਨਵੇਂ ਕੋ-ਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਿਯੁਕਤੀ ਦੇ ਹੁਕਮ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਅਤੇ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ ਵੱਲੋਂ ਦਿੱਤੇ ਗਏ ਹਨ।

ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ, ਗੋਵਿੰਦਰ ਮਿੱਤਲ, ਅਮਿਤ ਜੈਨ, ਸੁਭਾਸ਼ ਸ਼ਰਮਾ, ਕਰਮਜੀਤ ਚੌਹਾਨ, ਨਵਦੀਪ ਟੋਨੀ, ਅਸ਼ੋਕ ਸ਼ਿਰਸਵਾਲ, ਗੌਰਵ ਅਰੋੜਾ, ਧਰਮਿੰਦਰ ਲਾਂਬਾ, ਰਮਨ ਚੰਦੀ, ਐਡਵੋਕੇਟ ਰਵਿੰਦਰ ਸਿੰਘ ਅਤੇ ਹਰਪ੍ਰੀਤ ਕਲੌਹ ਨੂੰ ਕੋ-ਆਰਡੀਨੇਟਰ ਨਿਯੁਕਤ ਕੀਤਾ ਹੈ। ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ।