Breaking News: ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

Share on Social Media

ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਅਤੇ ਅਮਰੀਕਾ ‘ਚ ਰਹਿ ਰਹੀ ਜੈਸਮੀਨ ਸੈਂਡਲਸ ਨੂੰ ਵਿਦੇਸ਼ੀ ਨੰਬਰਾਂ ਤੋਂ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਲੇਡੀ ਸਿੰਗਰ ਨੂੰ ਦਿੱਲੀ ਏਅਰਪੋਰਟ ਪਹੁੰਚਦੇ ਹੀ ਵਿਦੇਸ਼ੀ ਨੰਬਰ ਤੋਂ ਧਮਕੀ ਮਿਲੀ। ਸ਼ਨੀਵਾਰ ਯਾਨੀ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਇਸ ਗਾਇਕਾ ਦਾ ਲਾਈਵ ਪ੍ਰੋਗਰਾਮ ਹੈ।

ਅਮਰੀਕੀ ਸਿੰਗਰ ਨੂੰ ਧਮਕੀ ਭਰੇ ਫੋਨ ਕਾਲ ‘ਚ ਕਿਹਾ ਗਿਆ ਹੈ ਕਿ ਉਹ ਉਸ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਮਾਰ ਦੇਣਗੇ। ਧਮਕੀ ਭਰੇ ਫ਼ੋਨ ਕਾਲ ਤੋਂ ਬਾਅਦ ਜੈਸਮੀਨ ਸੈਂਡਲਸ ਦਿੱਲੀ ਦੇ ਇਕ ਪੰਜ ਤਾਰਾ ਹੋਟਲ ਵਿੱਚ ਠਹਿਰੀ ਹੋਈ ਹੈ, ਜਿੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜੈਸਮੀਨ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਿੱਲੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਖੁਫੀਆ ਵਿਭਾਗ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਜਾਂਚ ‘ਚ ਸਾਹਮਣੇ ਆਇਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਸਮੇਤ ਕਈ ਵੱਡੇ ਲੋਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਲਾਰੈਂਸ ਗੈਂਗ ਸਲਮਾਨ ਖਾਨ ਨੂੰ ਮਾਰਨ ਵਿੱਚ ਤਿੰਨ ਵਾਰ ਅਸਫਲ ਰਿਹਾ ਹੈ ਅਤੇ ਲਾਰੈਂਸ ਬਿਸ਼ਨੋਈ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਦਿੱਲੀ ਪੁਲਸ ਅਤੇ NIA ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰ ਰਹੀ ਹੈ।