CM ਮਾਨ ਨੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਕੀਤਾ ਰਵਾਨਾ

Share on Social Media

ਚੰਡੀਗੜ੍ਹ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਨੂੰ ਰਵਾਨਾ ਕੀਤਾ ਹੈ। ਉਨ੍ਹਾਂ ਦਾ ਮਕਸਦ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਇਸ ਦੌਰਾਨ CM ਮਾਨ ਨੇ 50 ਹੈੱਡ ਮਾਸਟਰਾਂ ਨੂੰ ਆਪ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਨੂੰ ਰਵਾਨਾ ਕੀਤਾ। ਸਾਰਿਆਂ ਨੂੰ ਮਿਲ ਕੇ ਟਰੇਨਿੰਗ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਪੰਜਾਬ ਦਾ ਸਿੱਖਿਆ ਖ਼ੇਤਰ ਹਰ ਰੋਜ਼ ਨਵੀਆਂ ਬੁਲੰਦੀਆਂ ਸਰ ਕਰ ਰਿਹਾ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਟਰੇਨਿੰਗ ਲਈ ਰਵਾਨਾ ਕੀਤਾ ਸੀ। ਜੋ ਕਿ 6 ਤੋਂ 10 ਫਰਵਰੀ ਤੱਕ ਸਿੰਗਾਪੁਰ ‘ਚ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ ‘ਚ ਸ਼ਾਮਲ ਹੋਣ ਮਗਰੋਂ 11 ਫਰਵਰੀ ਨੂੰ ਵਾਪਸ ਆਏ ਸਨ। ਉਨ੍ਹਾਂ ਦਾ ਮਕਸਦ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ।